-
ਭਗਤ ਕਬੀਰ ਜੀ
ਮਹਾਨਕੋਸ਼ ਦੇ ਕਰਤਾ ਭਾਰੀ ਕਾਹਨ ਸੁੰਘ ਜੀ ਨਾਭਾ ਅਨੁਸਾਰ ਭਗਤ ਕਬੀਰ ਜੀ ਦਾ ਜਨਮ ਇੱਕ ਵਿਧਵਾ ਬ੍ਰਾਹਮਣੀ ਦੇ ਉਦਰ ਤੋਂ ਜੇਠ ਸੁਦੀ ੧੫. ਸੰਮਤ ੧੪੫੫ (੧੩੯੮ ਈ:) ਨੂੰ ਹੋਇਆ. ਇਨ੍ਹਾਂ ਦੀ ਮਾਤਾ ਨੇ ਬਨਾਰਸ ਕੋਲ ਲਹਿਰ- ਤਲਾਉ ਦੇ ਪਾਸ ਨਵੇਂ ਜਨਮੇ ਬਾਲਕ ਨੂੰ ਰੱਖ ਦਿੱਤਾ, ਜਿਸ ਨੂੰ ਅਲੀ (ਨੀਰੂ) ਜੁਲਾਹੇ ਨੇ ਕ੍ਰਿਪਾ ਕਰਕੇ ਘਰ ਲੈ ਆਂਦਾ, ਅਤੇ ਉਸ ਦੀ ਇਸਤ੍ਰੀ ਨੀਮਾ ਨੇ ਪੁਤ੍ਰ ਮੰਨਕੇ ਪਾਲਿਆ। ਯੋਗ੍ਯ ਸਮੇਂ ਮੁਸਲਮਾਨੀ ਮਤ ਅਨੁਸਾਰ ਕਬੀਰ ਨਾਉਂ ਰੱਖਿਆ ਗਿਆ, ਅਤੇ ਇਸਲਾਮ ਦੀ ਸਿਖ੍ਯਾ ਦਿੱਤੀ ਗਈ, ਪਰ ਕਬੀਰ ਜੀ ਦਾ ਸ੍ਵਾਭਾਵਿਕ ਝੁਕਾਉ ਹਿੰਦੂਮਤ ਵੱਲ ਸੀ। ਯੁਵਾ ਅਵਸਥਾ ਹੋਣ ਪੁਰ ਆਪ ਦੀ ਸ਼ਾਦੀ ਲੋਈ ਨਾਲ ਹੋਈ ਜਿਸ ਤੋਂ ਕਮਾਲ ਪੁਤ੍ਰ ਉਪਜਿਆ।ਪਰ ਅਗਰ ਆਪਾ ਕਬੀਰ ਜੀ ਦੀ ਬਾਣੀ…