-
ਭਾਈ ਮਨੀ ਸਿੰਘ
ਭਾਈ ਮਨੀ ਸਿੰਘ ਜੀ ਦਾ ਸੁਨਾਮ ਦੇ ਨੇੜੇ ਪਿੰਡ ਕੈਂਬੋਵਾਲ, ੧੦ ਮਾਰਚ ੧੬੪੪ ਈ: ਨੂੰ ਮਾਈ ਦਾਸ ਜੀ ਦੇ ਘਰ ਮਾਤਾ ਮਧੁਰੀ ਬਾਈ ਜੀ ਦੀ ਕੁੱਖੋਂ ਹੋਇਆ। ਮਾਂ-ਪਿਓ ਨੇ ਇਨ੍ਹਾ ਦਾ ਨਾਮ ਮਨੀਆ ਰਖ ਦਿਤਾ।ਭਾਈ ਮਨੀ ਸਿੰਘ ਜੀ ਦੇ ਵਡਿਕੇ ਇਨ੍ਹਾਂ ਦੇ ਦਾਦਾ ਜੀ ਦੇ ਦਾਦਾ ਭਾਈ ਰਾਓ ਜੀ ਗੁਰੂ ਹਰਗੋਬਿੰਦ ਸਿੰਘ ਜੀ ਦੇ ਦਰਸ਼ਨ ਕਰਨ ਤੋਂ ਬਾਅਦ ਸਿਖ ਬਣ ਗਏ ਤੇ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਸੇਵਾ ਵਿਚ ਰਹਿਣ ਲਗੇ। ਇਹਨਾ ਦੇ ਦਾਦਾ ਭਾਈ ਬੱਲੂ ਜੀ ਗੁਰੂ ਹਰਗੋਬਿੰਦ ਸਾਹਿਬ ਦੀ ਫੌਜ਼ ਦੇ ਜਰਨੈਲ ਰਹਿ ਚੁਕੇ ਸਨ, ਜੋ ਬਹੁਤ ਸੂਰਬੀਰ ਯੋਧਾ ਸੀ। ਭਾਈ ਮਨੀ ਸਿੰਘ, ਕੁਲ ਮਿਲਾ ਕੇ 12 ਭਰਾ ਸੀ, ਜਿਨ੍ਹਾ ਵਿਚੋਂ ਇਕ ਦੀ ਬਚਪਨ ਵਿਚ ਹੀ ਮੋਤ ਹੋ…
-
ਛੋਟਾ ਘੱਲੂਘਾਰਾ
‘ਘੱਲੂਘਾਰਾ’ ਸ਼ਬਦ ਦਾ ਸਬੰਧ ਅਫ਼ਗਾਨੀ ਬੋਲੀ ਨਾਲ ਹੈ; ਜਿਸ ਦੇ ਅੱਖਰੀ ਅਰਥ ਹਨ ਸਭ ਕੁਝ ਤਬਾਹ ਹੋ ਜਾਣਾ, ਵੱਡੇ ਪੱਧਰ ’ਤੇ ਕਤਲੇਆਮ ਹੋਣਾ, ਨਸਲਘਾਤ ਜਾਂ ਸਰਬਨਾਸ਼। ਸਿੱਖਾਂ ਦਾ ਸੁਭਾਅ ਜ਼ੁਲਮ ਦੇ ਵਿਰੁੱਧ ਲੜਨ ਵਾਲਾ ਅਤੇ ਕਿਸੇ ਦੀ ਗੁਲਾਮੀ ਜਾਂ ਈਨ ਨਾ ਸਵੀਕਾਰ ਕਰਨ ਵਾਲਾ ਹੋਣ ਕਰਕੇ ਸਮੇਂ-ਸਮੇਂ ਸਿਰ ਸਿੱਖਾਂ ਨੂੰ ਭਿਆਨਕ ਘੱਲੂਘਾਰਿਆਂ ਦਾ ਸਾਹਮਣਾ ਕਰਨਾ ਪਿਆ।ਜਦੋਂ ਸਿੰਘ ਐਮਨਾਬਾਦ ਗੁਰਦੁਆਰਾ ਰੋੜੀ ਸਾਹਿਬ ਦੇ ਦਰਸ਼ਨਾਂ ਨੂੰ ਜਾਂਦਿਆਂ ਬੱਦੋਕੀ ਨਗਰ ਵਿੱਚ ਰੁਕ ਕੇ ਲੰਗਰ ਤਿਆਰ ਕਰ ਰਹੇ ਸਨ ਤਾਂ ਕਿਸੇ ਨੇ ਐਮਨਾਬਾਦ ਦੇ ਮੁਖੀਏ ਜਸਪਤ ਰਾਏ ਨੂੰ ਖ਼ਬਰ ਦੇ ਦਿੱਤੀ ਅਤੇ ਉਹ ਮੌਕੇ ਤੇ ਆ ਕੇ ਸਿੰਘਾਂ ਨੂੰ ਉੱਥੋਂ ਉਸੇ ਸਮੇਂ ਜਾਣ ਲਈ ਕਹਿਣ ਲੱਗਾ। ਸਿੰਘਾਂ ਬਹੁਤ ਕਿਹਾ ਕਿ ਉਹ ਲੰਗਰ ਤਿਆਰ ਕਰ…
-
ਗੁਰੂ ਹਰਿਗੋਬਿੰਦ ਸਾਹਿਬ ਜੀ
ਗੁਰੂ ਹਰਿਗੋਬਿੰਦ ਸਾਹਿਬ ਜੀਛੇਵੇਂ ਗੁਰੂ, ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ 19 ਜੂਨ 1595 ਈ: ਨੂੰ ਪਿਤਾ ਗੁਰੂ ਅਰਜਨ ਦੇਵ ਜੀ ਅਤੇ ਮਾਤਾ ਗੰਗਾ ਜੀ ਦੇ ਘਰ, ਪਿੰਡ ਵਡਾਲੀ, ਜ਼ਿਲ੍ਹਾ ਅੰਮ੍ਰਿਤਸਰ ਵਿਖੇ ਹੋਇਆ। 2003 ਵਿੱਚ ਨਾਨਕਸ਼ਾਹੀ ਕੈਲੰਡਰ ਲਾਗੂ ਕਰਨ ਸਮੇਂ ਚੰਦਰ ਅਧਾਰਤ ਕੈਲੰਡਰ ਦਾ ਤਿਆਗ ਕਰਕੇ ਸੂਰਜੀ ਕੈਲੰਡਰ ਦੀਆਂ ਤਰੀਖਾਂ ਅਪਣਾਈਆਂ ਗਈਆਂ। ਨਾਨਕਸ਼ਾਹੀ ਕੈਲੰਡਰ ਅਨੁਸਾਰ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਹਰ ਸਾਲ 5 ਜੁਲਾਈ ਨੂੰ ਹੀ ਆਉਂਦਾ ਹੈ।ਆਪ ਜੀ ਦੇ ਘਰ ਪੰਜ ਪੁੱਤਰਾਂ- ਬਾਬਾ ਗੁਰਦਿੱਤਾ ਜੀ, ਬਾਬਾ ਸੂਰਜ ਮੱਲ ਜੀ, ਬਾਬਾ ਅਣੀ ਰਾਇ ਜੀ, ਬਾਬਾ ਅਟੱਲ ਰਾਇ ਜੀ, ਬਾਬਾ ਤੇਗ ਮੱਲ ਜੀ (ਗੁਰੂ ਤੇਗ ਬਹਾਦਰ ਜੀ) ਅਤੇ ਇੱਕ ਪੁੱਤਰੀ ਬੀਬੀ ਵੀਰੋ ਜੀ ਨੇ ਜਨਮ ਲਿਆ। ਸੰਸਾਰ ਵਿਚ ਸਦਾ…