-
ਬਾਬਾ ਬੰਦਾ ਸਿੰਘ ਬਹਾਦਰ
ਬਾਬਾ ਬੰਦਾ ਸਿੰਘ ਬਹਾਦਰ ਦਾ ਜਨਮ 16 ਅਕਤੂਬਰ ਸੰਨ੍ਹ 1670 ਨੂੰ ਕਸ਼ਮੀਰ ਦੇ ਜੰਮੂ ਅਤੇ ਪੁਣਛ ਦੇ ਵਿਚਕਾਰ ਪੈਂਦੇ ਪਹਾੜੀ ਕਸਬੇ ਰਾਜੌਰੀ ਵਿੱਚ ਪਿਤਾ ਰਾਮ ਦੇਵ ਦੇ ਘਰ ਹੋਇਆ। ਬਾਬਾ ਬੰਦਾ ਸਿੰਘ ਦਾ ਪਹਿਲਾਂ ਨਾਮ ਲਛਮਣ ਦਾਸ ਸੀ। ਲਛਮਣ ਦਾਸ ਨੇ ਛੋਟੀ ਉਮਰ ਵਿੱਚ ਹੀ ਸ਼ਿਕਾਰ ਖੇਡਣਾ ਸ਼ੁਰੂ ਕਰ ਦਿੱਤਾ। ਤਲਵਾਰ ਚਲਾਉਣ ਸਮੇਤ ਹਰ ਤਰ੍ਹਾਂ ਦੀ ਮੁਹਾਰਤ ਛੋਟੇ ਹੁੰਦਿਆਂ ਹੀ ਹਾਸਿਲ ਕਰ ਲਈ। ਇੱਕ ਦਿਨ ਸ਼ਿਕਾਰ ਖੇਡਦਿਆਂ ਇੱਕ ਹਿਰਨੀ ਦਾ ਐਸਾ ਸ਼ਿਕਾਰ ਕੀਤਾ ਕਿ ਉਸਦੇ ਮਰਨ ਸਾਰ ਹੀ ਦੋ ਮਾਸੂਮ ਬੱਚੇ ਪੇਟ ਵਿੱਚੋਂ ਨਿੱਕਲ ਕੇ ਲਛਮਣ ਦਾਸ ਦੇ ਸਾਹਮਣੇ ਹੀ ਦਮ ਤੋੜ ਗਏ।ਇਸ ਘਟਨਾਂ ਨੇ ਲਛਮਣ ਦਾਸ ਨੂੰ ਸ਼ਾਇਦ ਪੂਰੀ ਦੁਨੀਆਂ ਤੋਂ ਉਪਰਾਮ ਕਰ ਦਿੱਤਾਸ਼ਾਂਤੀ ਦੀ ਭਾਲ ਵਿਚ ਉਸਨੂੰ ਇਕ…
-
ਤੀਜਾ ਘੱਲੂਘਾਰਾ
3 ਜੂਨ, 1984 ਦਾ ਦਿਨ ਸੀ। ਸਿੱਖਾਂ ਦੇ ਪੰਜਵੇਂ ਗੁਰੂ ਸ੍ਰੀ ਗੁਰੂ ਅਰਜਨ ਦੇਵ ਜੀ ਦਾ 378 ਵਾਂ ਸ਼ਹੀਦੀ ਦਿਹਾੜਾ ਮਨਾਇਆ ਜਾ ਰਿਹਾ ਸੀ ਜਦੋਂ ਭਾਰਤੀ ਫ਼ੌਜੀ ਨੇ ‘ਆਪ੍ਰੇਸ਼ਨ ਬਲੂਸਟਾਰ’ ਦੇ ਅਜੀਬ ਨਾਂ ਹੇਠ ਸਿੱਖਾਂ ਦੇ ਸਭ ਤੋਂ ਪਵਿੱਤਰ ਧਰਮ ਅਸਥਾਨ ਉਤੇ ਫ਼ੌਜੀ ਹੱਲਾ ਬੋਲ ਦਿੱਤਾ ਸੀ। ਇਸ ਦਿਨ ਨੂੰ ਹੀ ਹਮਲਾ ਕਰਨ ਲਈ ਕਿਉਂ ਚੁਣਿਆ ਗਿਆ? ਇਹ ਕੋਈ ਅਚਾਨਕ ਵਰਤਿਆ ਭਾਣਾ ਨਹੀਂ ਸੀ ਕਿ ਹਮਲੇ ਲਈ ਚੁਣਿਆ ਗਿਆ ਦਿਨ ਇਕ ਇਤਿਹਾਸਕ ਦਿਨ ਸੀ। ਦੋ ਸਦੀਆਂ ਪਹਿਲਾਂ, 1736 ਦੀ ਦੀਵਾਲੀ ਵਾਲੇ ਦਿਨ ਮੁਗਲ ਫ਼ੌਜਾਂ ਨੇ ਦਰਬਾਰ ਸਾਹਿਬ ਉੱਤੇ ਹਮਲਾ ਕੀਤਾ ਸੀ। ਇਹ ਏਨੇ ਵੱਡੇ ਪੱਧਰ ਦਾ ਕਤਲੇਆਮ ਸੀ ਕਿ ਲੋਕ ਦੇਰ ਤੱਕ ਇਸ ਨੂੰ ‘ਖੂਨੀ ਦੀਵਾਲੀ’ ਕਰਕੇ ਯਾਦ ਕਰਦੇ ਰਹੇ।…