History
-
ਭਗਤ ਨਾਮਦੇਵ ਜੀ
ਭਗਤ ਨਾਮਦੇਵ ਜੀ ਦਾ ਜਨਮ ਪਿੰਡ ਨਰਸੀ ਬਾਮਨੀ, ਜ਼ਿਲ੍ਹਾ ਸਤਾਰਾ (ਮਹਾਰਾਸਟਰ) ਵਿਖੇ ਪਿਤਾ ਦਾਮਾਸੇਟੀ ਤੇ ਮਾਤਾ ਗੋਨਾ ਬਾਈ ਜੀ ਦੇ ਉਦਰ ਤੋਂ 25 ਨਵੰਬਰ 1270 ’ਚ ਹੋਇਆ। ਆਪ ਵਰਣ-ਵੰਡ ਮੁਤਾਬਕ ਛੀਂਬਾ ਜਾਤੀ ਨਾਲ਼ ਸੰਬੰਧਿਤ ਸਨ। ਆਪ ਜੀ ਦੀ ਸ਼ਾਦੀ ਬੀਬੀ ਰਾਜਾ ਬਾਈ ਜੀ ਨਾਲ਼ ਹੋਈ ਭਗਤ ਜੀ ਨੇ ਰੱਬ ਨੂੰ ਸਰਬ ਵਿਆਪਕ ਦੱਸਿਆ ਹੈ। ‘‘ਈਭੈ ਬੀਠਲੁ, ਊਭੈ ਬੀਠਲੁ; ਬੀਠਲ ਬਿਨੁ ਸੰਸਾਰੁ ਨਹੀ ॥’’ (ਪੰਨਾ-੪੮੫) ਭਗਤ ਜੀ ਕਹਿੰਦੇ ਹਨ ਕਿ ਪ੍ਰਮਾਤਮਾ ਸਭ ਥਾਂ ਹੈ ਤੇ ਪ੍ਰਮਾਤਮਾ ਸੱਖਣੀ ਕੋਈ ਵੀ ਥਾਂ ਨਹੀ ਹੈ। ਉਹ ਇੱਕ ਧਾਗਾ ਹੈ ਤੇ ਹਜ਼ਾਰਾਂ ਹੀ ਮਣਕੇ ਉਸ ਵਿੱਚ ਤਾਣੇ ਪੇਟੇ ਵਾਂਗ ਪਰੋਏ ਹੋਏ ਹਨ। “ਸਭੁ ਗੋਬਿੰਦੁ ਹੈ ਸਭੁ ਗੋਬਿੰਦੁ ਹੈ ਗੋਬਿੰਦ ਬਿਨੁ ਨਹੀ ਕੋਈ ॥ ਸੂਤੁ ਏਕੁ…
-
ਮਹੀਨਾ ਪੋਹ ਅਤੇ ਸਿੱਖ ਸੰਗਤ
ਸਿੱਖੀ ‘ਚ ਸ਼ਹਾਦਤਾਂ ਦੀ ਲੜੀ ਐਨੀ ਲੰਬੀ ਹੈ, ਕਿ ਕੋਈ ਮਹੀਨਾ, ਕੋਈ ਦਿਨ ਸ਼ਹਾਦਤਾਂ ਦੀ ਗਾਥਾ ਤੋਂ ਖ਼ਾਲੀ ਨਹੀਂ। ਸਿੱਖੀ ਦੇ ਮਾਰਗ ਤੇ ਸਿਰ ਨੂੰ ਤਲੀ ਤੇ ਟਿਕਾ ਕੇ ਹੀ ਤੁਰਿਆ ਜਾਂਦਾ ਸੀ, ਇਸ ਲਈ ਸਿੱਖੀ ਤੇ ਸ਼ਹਾਦਤ ਨੂੰ ਨਿਖੇੜਿਆ ਹੀ ਨਹੀਂ ਜਾ ਸਕਦਾ। ਪ੍ਰੰਤੂ ਪੋਹ ਦਾ ਮਹੀਨਾ ਸ਼ਹਾਦਤਾਂ ਦੀ ਅਜਿਹੀ ਵਿਲੱਖਣ ਇਬਾਰਤ ਨਾਲ ਭਰਿਆ ਗਿਆ ਹੈ, ਜਿਹੜਾ ਕੁਰਬਾਨੀ, ਦ੍ਰਿੜਤਾ, ਬਹਾਦਰੀ, ਅਣਖ਼ ਦਾ ਸਿਖ਼ਰ ਹੈ। ਪਹਾੜੀ ਰਾਜਿਆਂ ਨੇ ਮੁਗਲਾਂ ਦੀ ਮਦਦ ਨਾਲ ਅਨੰਦਪੁਰ ਦੇ ਕਿਲੇ ਨੂੰ ਘੇਰ ਲਿਆ ਜੋ ਤਕਰੀਬਨ ਅੱਠ ਮਹੀਨੇ ਚੱਲਿਆ। ਅੱਕ ਕੇ ਪਹਾੜੀ ਰਾਜਿਆਂ ਅਤੇ ਮੁਗਲਾਂ ਨੇ ਗੁਰੂ ਸਾਹਿਬ ਅੱਗੇ ਕਸਮਾਂ ਖਾਂ ਕਿ ਕਿਹਾ ਇੱਕ ਵਾਰ ਕਿਲ੍ਹਾਂ ਛੱਡ ਦਿਓ ਬਾਅਦ ਵਿੱਚ ਜਦੋਂ ਮਰਜ਼ੀ ਆ ਜਾਣਾ। ਅਸੀ ਤੁਹਾਨੂੰ…
-
ਗੁਰੂ ਨਾਨਕ ਦੇਵ ਜੀ
ਗੁਰੂ ਨਾਨਕ ਦੇਵ ਜੀ ਦੇ ਸੰਸਾਰ ਵਿੱਚ ਆਉਣ ਤੋਂ ਪਹਿਲਾਂ ਜਨਤਾ ਉੱਤੇ ਜੋ ਜ਼ੁਲਮ ਹੋ ਰਹੇ ਸਨ ਉਸ ਨੂੰ ਠੱਲ੍ਹ ਪਾਉਣ ਲਈ ਪ੍ਰਭੂ ਨੇ ਭਗਤੀ ਲਹਿਰ ਸ਼ੁਰੂ ਕੀਤੀ ਜਿਸ ਨਾਲ ਜਨਤਾ ਵਿੱਚ ਕੁਝ ਜਾਗਰਤੀ ਆਈ ਪਰ ਅਜੇ ਵੀ ਜਨਤਾ ਅਗਿਆਨਤਾ ਦੇ ਅੰਧੇਰੇ ਵਿੱਚ ਡੁੱਬੀ ਪਈ ਸੀ। ਰਜਵਾੜੇ ਸ਼ਕਤੀ ਦੇ ਜ਼ੋਰ ਨਾਲ ਅਤੇ ਧਰਮ ਦੇ ਠੇਕੇਦਾਰ ਭੋਲ਼ੀ ਭਾਲੀ ਜਨਤਾ ਨੂੰ ਭਰਮਾਂ ਵਹਿਮਾਂ ਵਿੱਚ ਉਲਝਾ ਕੇ ਬੁਰੀ ਤਰ੍ਹਾਂ ਲੁੱਟ ਰਹੇ ਸਨ। ਇਸ ਹਨੇਰੇ ਨੂੰ ਚਾਨਣ ਦਿਖਾਉਣ ਲਈ ਗੁਰੂ ਨਾਨਕ ਪਾਤਸ਼ਾਹ ਦਾ ਪ੍ਰਕਾਸ਼ ਹੋਇਆ। ਜਿਸ ਨੂੰ ਭੱਟ ਕੀਰਤ ਜੀ ਨੇ ਲਿਖਿਆ ਹੈ ਕਿ ਪ੍ਰਮਾਤਮਾ ਆਪ ਗੁਰੂ ਨਾਨਕ ਦੇ ਰੂਪ ਵਿੱਚ ਜਗਤ ਵਿੱਚ ਆਇਆ ਹੈ “ ਆਪਿ ਨਰਾਇਣੁ ਕਲਾ ਧਾਰਿ ਜਗ ਮਹਿ ਪਰਵਰਿਯਉ।”(ਪੰਨਾ-੧੩੯੬)। ਭਾਈ…
-
ਬਾਬਾ ਬੰਦਾ ਸਿੰਘ ਬਹਾਦਰ
ਬਾਬਾ ਬੰਦਾ ਸਿੰਘ ਬਹਾਦਰ ਦਾ ਜਨਮ 16 ਅਕਤੂਬਰ ਸੰਨ੍ਹ 1670 ਨੂੰ ਕਸ਼ਮੀਰ ਦੇ ਜੰਮੂ ਅਤੇ ਪੁਣਛ ਦੇ ਵਿਚਕਾਰ ਪੈਂਦੇ ਪਹਾੜੀ ਕਸਬੇ ਰਾਜੌਰੀ ਵਿੱਚ ਪਿਤਾ ਰਾਮ ਦੇਵ ਦੇ ਘਰ ਹੋਇਆ। ਬਾਬਾ ਬੰਦਾ ਸਿੰਘ ਦਾ ਪਹਿਲਾਂ ਨਾਮ ਲਛਮਣ ਦਾਸ ਸੀ। ਲਛਮਣ ਦਾਸ ਨੇ ਛੋਟੀ ਉਮਰ ਵਿੱਚ ਹੀ ਸ਼ਿਕਾਰ ਖੇਡਣਾ ਸ਼ੁਰੂ ਕਰ ਦਿੱਤਾ। ਤਲਵਾਰ ਚਲਾਉਣ ਸਮੇਤ ਹਰ ਤਰ੍ਹਾਂ ਦੀ ਮੁਹਾਰਤ ਛੋਟੇ ਹੁੰਦਿਆਂ ਹੀ ਹਾਸਿਲ ਕਰ ਲਈ। ਇੱਕ ਦਿਨ ਸ਼ਿਕਾਰ ਖੇਡਦਿਆਂ ਇੱਕ ਹਿਰਨੀ ਦਾ ਐਸਾ ਸ਼ਿਕਾਰ ਕੀਤਾ ਕਿ ਉਸਦੇ ਮਰਨ ਸਾਰ ਹੀ ਦੋ ਮਾਸੂਮ ਬੱਚੇ ਪੇਟ ਵਿੱਚੋਂ ਨਿੱਕਲ ਕੇ ਲਛਮਣ ਦਾਸ ਦੇ ਸਾਹਮਣੇ ਹੀ ਦਮ ਤੋੜ ਗਏ।ਇਸ ਘਟਨਾਂ ਨੇ ਲਛਮਣ ਦਾਸ ਨੂੰ ਸ਼ਾਇਦ ਪੂਰੀ ਦੁਨੀਆਂ ਤੋਂ ਉਪਰਾਮ ਕਰ ਦਿੱਤਾਸ਼ਾਂਤੀ ਦੀ ਭਾਲ ਵਿਚ ਉਸਨੂੰ ਇਕ…
-
5 ਫਰਵਰੀ ਦਾ ਇਤਿਹਾਸ
ਵੱਡਾ ਘੱਲੂਘਾਰਾ 5 ਫਰਵਰੀ, 1762 ਈ: ਨੂੰ ਅਹਿਮਦ ਸ਼ਾਹ ਅਬਦਾਲੀ ਦੇ ਛੇਵੇਂ ਹਮਲੇ ਦੌਰਾਨ ਵਾਪਰਿਆ ਸੀ। ਅਬਦਾਲੀ ਨੇ ਭਾਰਤ ‘ਤੇ 11 ਹਮਲੇ ਕੀਤੇ ਸਨ। ਅਖੀਰ ਸਿੱਖਾਂ ਹੱਥੋਂ ਹੋਈਆਂ ਬੇਇੱਜ਼ਤੀ ਭਰੀਆਂ ਹਾਰਾਂ ਤੋਂ ਬਾਅਦ ਹੀ ਉਹ ਹਮਲੇ ਕਰਨ ਤੋਂ ਬਾਜ਼ ਨਾ ਆਇਆ। 1761 ਵਿੱਚ ਆਪਣੇ ਪੰਜਵੇਂ ਹਮਲੇ ਸਮੇਂ ਮਰਾਠਿਆਂ ਨੂੰ ਹਰਾਉਣ ਤੋਂ ਬਾਅਦ 25-26 ਹਜ਼ਾਰ ਮਰਾਠਾ ਤੇ ਹਿੰਦੂ ਔਰਤਾਂ, ਬੱਚਿਆਂ ਨੂੰ ਬੰਦੀ ਬਣਾ ਕੇ ਅਬਦਾਲੀ ਕਾਬਲ ਨੂੰ ਚੱਲ ਪਿਆ। ਪੰਜਾਬ ਵਿਚ ਵੜਦੇ ਹੀ ਹਮੇਸ਼ਾ ਵਾਂਗ ਸਿੱਖ ਉਸ ਦੇ ਪਿੱਛੇ ਲੱਗ ਗਏ। ਉਨ੍ਹਾਂ ਨੇ ਲੱਖਾਂ ਰੁਪਏ ਦਾ ਮਾਲ ਅਸਬਾਬ ਲੁੱਟ ਲਿਆ ਤੇ ਹਜ਼ਾਰਾਂ ਹਿੰਦੂ ਕੁੜੀਆਂ ਤੇ ਮੁੰਡਿਆਂ ਨੂੰ ਅਬਦਾਲੀ ਦੇ ਪੰਜੇ ਵਿਚੋਂ ਛੁਡਵਾ ਕੇ ਘਰੋ-ਘਰੀ ਪਹੁੰਚਾਇਆ।ਅਬਦਾਲੀ ਨੇ ਭਾਰਤ ਵਿਚ ਮੁਗ਼ਲਾਂ ਤੇ ਮਰਾਠਿਆਂ…
-
ਭਗਤ ਰਵਿਦਾਸ ਜੀ ਦੀ ਵਿਚਾਰਧਾਰਾ (ਓਹਨਾ ਦੇ ਪ੍ਰਕਾਸ਼ ਦਿਹਾੜੇ ਤੇ)
ਭਗਤ ਰਵਿਦਾਸ ਜੀ ਦਾ ਜਨਮ ਅਜਿਹੇ ਸਮੇਂ ਹੋਇਆ ਜਦੋਂ ਸਮਾਜ ਜਾਤਾਂ-ਪਾਤਾਂ ਦੇ ਤਾਣੇ ਵਿੱਚ ਉਲਝਿਆ ਹੋਇਆ ਸੀ। ਇੱਕ ਪਾਸੇ ਬਦੇਸ਼ੀ ਹਕੂਮਤਾਂ, ਦੂਜੇ ਪਾਸੇ ਸਵਦੇਸ਼ੀ ਹਕੂਮਤ ਜਿਸ ਵਿੱਚ ਬ੍ਰਾਹਮਣਵਾਦੀ ਵਿਚਾਰਧਾਰਾ ਅਨੁਸਾਰ ਲੋਕ ਵਰਣ ਵੰਡ ਰਾਹੀਂ ਵੰਡੇ ਹੋਏ ਸਨ। ‘ਕੁਦਰਤ ਦੇ ਬੰਦਿਆਂ’ ਵਿੱਚ ਊਚ-ਨੀਚ ਦਾ ਪਾੜਾ ਪਾ ਕੇ ਮਨੁੱਖਤਾ ਦਾ ਬਟਵਾਰਾ ਕੀਤਾ ਹੋਇਆ ਸੀ। ਪੁਜਾਰੀ ਅਤੇ ਪੁਰੋਹਿਤ ਸ਼੍ਰੇਣੀ ਨੇ ਯੋਜਨਾਬੱਧ ਤਰੀਕੇ ਨਾਲ ਧਾਰਮਿਕ ਗ੍ਰੰਥਾਂ ਰਾਹੀਂ ਮਨੁੱਖਾਂ ਵਿੱਚ ਵੰਡ ਪਾਈ ਹੋਈ ਸੀ। ਮਨੂ ਸਿਮਰਤੀ ਵਿੱਚ ਲਿਖਿਆ ਮਿਲਦਾ ਹੈ ਕਿ ਜੇਕਰ ਕੋਈ ਦਲਿਤ ਵੇਦਾਂ ਦਾ ਪਾਠ ਸੁਣਦਾ ਹੈ ਤਾਂ ਉਸ ਦੇ ਕੰਨ ਵਿੱਚ ਸਿੱਕਾ ਪਿਘਲਾਕੇ ਪਾ ਦਿੱਤਾ ਜਾਵੇ ਅਤੇ ਜੇਕਰ ਕੋਈ ਦਲਿਤ ਵੇਦਾਂ ਦਾ ਪਾਠ ਕਰਦਾ ਹੈ ਤਾਂ ਉਸ ਦੀ ਜੀਭ ਕੱਟ ਦਿੱਤੀ ਜਾਵੇ।…
-
ਸਾਕਾ ਨਨਕਾਣਾ ਸਾਹਿਬ
ਸਾਕਾ ਨਨਕਾਣਾ ਸਾਹਿਬਨਨਕਾਣਾ ਸਾਹਿਬ ਦੇ ਸ਼ਹੀਦਾਂ ਨੂੰ ਯਾਦ ਕਰਦਿਆਂਗੁਰਦਵਾਰਾ ਜਨਮ ਅਸਥਾਨ ਗੁਰੂ ਨਾਨਕ ਸਾਹਿਬ ਜੀ ,ਨਨਕਾਣਾ ਸਾਹਿਬ ( ਹੁਣ ਪਾਕਿਸਤਾਨ) ਜਿੱਥੇ ਮਹੰਤ ਨਰੈਣ ਦਾਸ ਦਾ ਕਬਜ਼ਾ ਸੀ,ਇਹ ਬੰਦਾ ਪਰਲੇ ਦਰਜੇ ਦਾ ਅਯਾਸ਼ ,ਵਿਭਚਾਰੀ ,ਅਤੇ ਬਦਮਾਸ਼ ਸੀ ਇਸਨੇ ਭਾੜੇ ਦੇ ਗੁੰਡੇ ਵੀ ਰੱਖੇ ਸਨ , ਜਨਮ ਅਸਥਾਨ ਤੇ ਆਉਂਣ ਵਾਲੀਆਂ ਸੰਗਤਾਂ ਅਤੇ ਧੀਆਂ ਭੈਣਾ, ਨਾਲ ਇਹ ਅਤੇ ਇਸਦੇ ਭਾੜੇ ਦੇ ਗੁੰਡੇ ਸ਼ਰੇਆਮ ਛੇੜਛਾੜ ਕਰਦੇ ਸਨ ਇਜੱਤ ਤੱਕ ਲੁੱਟਣ ਦੀਆਂ ਨੀਚ ਹਰਕਤਾਂ ਕਰਨ ਲੱਗ ਪਏ ਸਨ,ਗੁਰੂ ਸਿਧਾਂਤਾਂ ਨੂੰ ਪਿਆਰ ਕਰਨ ਵਾਲੇ ਮਰਜੀਵੜਿਆਂ ਅਤੇ ਪੰਥ ਦਰਦੀਆਂ ਦੇ ਹਿਰਦੇ ਇਸਦੀਆਂ ਕਰਤੂਤਾਂ ਕਰਕੇ ਬਹੁਤ ਦੁਖੀ ਅਤੇ ਰੋਸ਼ ਵਿਚ ਸਨ,ਗੁਰਦਵਾਰਾ ਸੁਧਾਰ ਲਹਿਰ ਦੇ ਵੀਰਾਂ ਦਾ ਇੱਕ ਜੱਥਾ ੨੦ ਫਰਵਰੀ ੧੯੨੧ ਨੂੰ ਸਵੇਰੇ ਛੇ ਵਜੇ ਭਾਈ ਲਛਮਣ…
-
ਭਾਈ ਬਚਿੱਤਰ ਸਿੰਘ ਜੀ
8 ਦਸੰਬਰ 1705 ਵਾਲੇ ਦਿਨ ਭਾਈ ਬਚਿੱਤਰ ਸਿੰਘ ਜੀ, ਰੰਘੜਾ ਨਾਲ ਹੋਈ ਭਿੜੰਤ ਵੇਲੇ ਜੂਝਦੇ ਹੋਏ, ਰਣ ਤਤੇ ਵਿੱਚ ਬੁਰੀ ਤਰ੍ਹਾਂ ਦੇ ਨਾਲ ਜ਼ਖ਼ਮੀ ਹੋ ਗਏ, ਅਤੇ ਸ਼ਹੀਦੀ ਪ੍ਰਾਪਤ ਕੀਤੀ:ਗੁਰਦੀਪ ਸਿੰਘ ਜਗਬੀਰ ( ਡਾ.)6 ਮਈ 1664 ਵਾਲੇ ਦਿਨ ਸ਼ਹੀਦ ਭਾਈ ਬਚਿੱਤਰ ਸਿੰਘ ਦਾ ਜਨਮ, ਪਿੰਡ ਪਧਿਆਣਾ (ਪਧਿਆਣਾ ਹੁਣਵੇਂ ਪੰਜਾਬ ਦੇ ਜਲੰਧਰ ਜ਼ਿਲ੍ਹੇ ਦੇ ਬਲਾਕ ਆਦਮਪੁਰ ਦਾ ਇੱਕ ਪਿੰਡ ਹੈ।) ਵਿਖੇ ਹੋਇਆ ਸੀ। ਸ਼ਹੀਦ ਭਾਈ ਬਚਿੱਤਰ ਸਿੰਘ ਜੀ ਸ਼ਹੀਦ ਭਾਈ ਮਨੀ ਸਿੰਘ ਦੇ ਦਸ ਪੁੱਤਰਾਂ, ਭਾਈ ਚਿੱਤਰ ਸਿੰਘ, ਭਾਈ ਬਚਿੱਤਰ ਸਿੰਘ, ਭਾਈ ਉਦੈ ਸਿੰਘ, ਭਾਈ ਅਨੈਕ ਸਿੰਘ, ਭਾਈ ਅਜੈਬ ਸਿੰਘ, ਭਾਈ ਅਜਾਬ ਸਿੰਘ,ਭਾਈ ਗੁਰਬਖਸ਼ ਸਿੰਘ, ਭਾਈ ਭਗਵਾਨ ਸਿੰਘ, ਭਾਈ ਬਲਰਾਮ ਸਿੰਘ, ਭਾਈ ਦੇਸਾ ਸਿੰਘ, ਵਿੱਚੋ ਦੂਜੇ ਨੰਬਰ’ ਤੇ ਸਨ। 30 ਮਾਰਚ…
-
ਭਾਈ ਮਨੀ ਸਿੰਘ ਜੀ
ਭਾਈ ਮਨੀ ਸਿੰਘ ਜੀ ਦੇ ਜਨਮ ਬਾਰੇ ਵਿਦਵਾਨਾ ਦੇ ਵੱਖ ਵੱਖ ਵਿਚਾਰ ਹਨ। ਕੁਝ ਵਿਦਵਾਨ ਸੁਨਾਮ ਦੇ ਨੇੜੇ ਪਿੰਡ ਕੈਂਬੋਵਾਲ, ੧੦ ਮਾਰਚ ੧੬੪੪ ਈ: ਨੂੰ ਮਾਈ ਦਾਸ ਤੇ ਮਾਤਾ ਮਧੁਰੀ ਬਾਈ ਜੀ ਦੀ ਕੁੱਖੋਂ ਹੋਇਆ ਦੱਸਦੇ ਹਨ। ਮਾਂ-ਪਿਓ ਨੇ ਇਨ੍ਹਾ ਦਾ ਨਾਮ ਮਨੀਆ ਰਖ ਦਿਤਾ।ਭਾਈ ਮਨੀ ਸਿੰਘ ਜੀ ਦੇ ਵਡਿਕੇ ਇਨ੍ਹਾਂ ਦੇ ਦਾਦਾ ਜੀ ਦੇ ਦਾਦਾ ਭਾਈ ਰਾਓ ਜੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਦਰਸ਼ਨ ਕਰਨ ਤੋਂ ਬਾਅਦ ਸਿਖ ਬਣ ਗਏ ਤੇ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਸੇਵਾ ਵਿਚ ਰਹਿਣ ਲਗੇ। ਇਹਨਾ ਦੇ ਦਾਦਾ ਭਾਈ ਬੱਲੂ ਜੀ ਗੁਰੂ ਹਰਗੋਬਿੰਦ ਸਾਹਿਬ ਦੀ ਫੌਜ਼ ਦੇ ਜਰਨੈਲ ਰਹਿ ਚੁਕੇ ਸਨ, ਜੋ ਬਹੁਤ ਸੂਰਬੀਰ ਯੋਧਾ ਸੀ। ਭਾਈ ਮਨੀ ਸਿੰਘ, ਕੁਲ ਮਿਲਾ ਕੇ 12 ਭਰਾ…
-
ਤੀਜਾ ਘੱਲੂਘਾਰਾ
3 ਜੂਨ, 1984 ਦਾ ਦਿਨ ਸੀ। ਸਿੱਖਾਂ ਦੇ ਪੰਜਵੇਂ ਗੁਰੂ ਸ੍ਰੀ ਗੁਰੂ ਅਰਜਨ ਦੇਵ ਜੀ ਦਾ 378 ਵਾਂ ਸ਼ਹੀਦੀ ਦਿਹਾੜਾ ਮਨਾਇਆ ਜਾ ਰਿਹਾ ਸੀ ਜਦੋਂ ਭਾਰਤੀ ਫ਼ੌਜੀ ਨੇ ‘ਆਪ੍ਰੇਸ਼ਨ ਬਲੂਸਟਾਰ’ ਦੇ ਅਜੀਬ ਨਾਂ ਹੇਠ ਸਿੱਖਾਂ ਦੇ ਸਭ ਤੋਂ ਪਵਿੱਤਰ ਧਰਮ ਅਸਥਾਨ ਉਤੇ ਫ਼ੌਜੀ ਹੱਲਾ ਬੋਲ ਦਿੱਤਾ ਸੀ। ਇਸ ਦਿਨ ਨੂੰ ਹੀ ਹਮਲਾ ਕਰਨ ਲਈ ਕਿਉਂ ਚੁਣਿਆ ਗਿਆ? ਇਹ ਕੋਈ ਅਚਾਨਕ ਵਰਤਿਆ ਭਾਣਾ ਨਹੀਂ ਸੀ ਕਿ ਹਮਲੇ ਲਈ ਚੁਣਿਆ ਗਿਆ ਦਿਨ ਇਕ ਇਤਿਹਾਸਕ ਦਿਨ ਸੀ। ਦੋ ਸਦੀਆਂ ਪਹਿਲਾਂ, 1736 ਦੀ ਦੀਵਾਲੀ ਵਾਲੇ ਦਿਨ ਮੁਗਲ ਫ਼ੌਜਾਂ ਨੇ ਦਰਬਾਰ ਸਾਹਿਬ ਉੱਤੇ ਹਮਲਾ ਕੀਤਾ ਸੀ। ਇਹ ਏਨੇ ਵੱਡੇ ਪੱਧਰ ਦਾ ਕਤਲੇਆਮ ਸੀ ਕਿ ਲੋਕ ਦੇਰ ਤੱਕ ਇਸ ਨੂੰ ‘ਖੂਨੀ ਦੀਵਾਲੀ’ ਕਰਕੇ ਯਾਦ ਕਰਦੇ ਰਹੇ।…